ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥ ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ (੧੬੪੪-੧੭੩੮)

ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥
ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥੨॥੨॥
ਸ਼ਹੀਦੀ ਦਿਹਾੜਾ ਭਾਈ ਮਨੀ ਸਿੰਘ ਜੀ (੧੬੪੪-੧੭੩੮)
Today Martyrdom day of Bhai Mani Singh
Aaj de Din Bhai Mani Singh Ji Ne Lahore Vikhe Aapna Band-Band Katva Ke Saheedi Prapat Kiti Si Par Aapna Dharam Nahi Haria C..
Bhai Mani Singh Ji di Shaheedi nu Kot-Kot Parnaam..
Satnaam Waheguru..
ਸਿੱਖ ਕੌਮ ਨੇ ਉਹ ਮਰਜੀਵੜੇ ਪੈਦਾ ਕੀਤੇ ਜਿਹਨਾਂ ਨੇ ਕੇਵਲ ਆਪਣੇ ਤੱਕ ਹੀ ਨਹੀਂ ਸ਼ਹੀਦੀ ਪ੍ਰਾਪਤ ਕੀਤੀ ਸਗੋਂ ਉਹਨਾਂ ਦਾ ਪੂਰਾ ਪਰਿਵਾਰ ਵੀ ਸ਼ਹਾਦਤਾਂ ਪੀਣ ਵਾਲਾ ਸੀ। ਜਿਸਦੀ ਮਿਸਾਲ ਸੰਸਾਰ ਭਰ ਦੇ ਇਤਿਹਾਸ ਵਿੱਚ ਲੱਭਣੀ ਮੁਸ਼ਕਿਲ ਹੈ। ਅਜਿਹੇ ਹੀ ਮਹਾਨ ਸ਼ਹੀਦਾਂ ਵਿੱਚੋਂ ਸਨ ਭਾਈ ਸਾਹਿਬ ਭਾਈ ਮਨੀ ਸਿੰਘ ਜੀ ਸ਼ਹੀਦ।
ਭਾਈ ਮਨੀ ਸਿੰਘ ਜੀ ਦਾ ਜਨਮ 10 ਮਾਰਚ 1644 ਈ: ਨੂੰ ਪਿੰਡ ਅਲੀਪੁਰ, ਜ਼ਿਲਾ ਮੁਜੱਫਰਗੜਹ੍, ਪੱਛਮੀ ਪਾਕਿਸਤਾਨ ਵਿੱਚ ਭਾਈ ਮਾਈਦਾਸ ਦੇ ਗ੍ਰਹਿ ਵਿਖੇ ਮਾਤਾ ਮਧਰੀ ਬਾਈ ਦੀ ਕੁਖੋਂ ਹੋਇਆ। ਆਪ ਜੀ ਦੇ ਦਾਦਾ ਭਾਈ ਬਲੂ ਰਾਇ ਛੇਵੇਂ ਪਾਤਸ਼ਾਹ ਸਾਹਿਬ ਸੀਰ੍ ਗੁਰੂ ਹਰਗਬਿੰਦ ਸਾਹਿਬ ਜੀ ਨਾਲ ਸੰਨ 1628 ਨੂੰ ਤੁਰਕਾਂ ਨਾਲ ਜੰਗ ਕਰਦੇ ਅੰਮ੍ਰਿਤਸਰ ਵਿਖੇ ਸ਼ਹੀਦੀ ਪ੍ਰਾਪਤ ਕਰ ਗਏ ਸਨ। ਭਾਈ ਮਨੀ ਸਿੰਘ ਜੀ ਦੇ 12 ਭਰਾਵਾਂ ਵਿੱਚੋਂ ਅਮਰ ਚੰਦ ਨੂੰ ਛੱਡ ਕੇ (ਕਿਉਂਕਿ ਉਹ ਛੋਟੀ ਉਮਰ ਵਿੱਚ ਹੀ ਅਕਾਲ ਚਲਾਣਾ ਕਰ ਗਏ ਸਨ।) 11 ਭਰਾਵਾਂ ਨੇ ਸਿੱਖੀ ਸਿਧਾਂਤਾਂ ਦੀ ਖ਼ਾਤਿਰ ਸ਼ਹਾਦਤਾਂ ਪ੍ਰਾਪਤ ਕੀਤੀਆਂ। ਇੱਥੇ ਹੀ ਬੱਸ ਨਹੀਂ ਸਿੱਖੀ ਦੀ ਖਾਤਰ ਆਪ ਜੀ ਦੇ 10 ਸਪੁੱਤਰਾਂ ਵਿੱਚੋਂ ਵੀ 7 ਪੁੱਤਰਾਂ ਨੇ ਸ਼ਹਾਦਤਾਂ ਦਾ ਜਾਮ ਪੀਂਦਿਆਂ ਇਸ ਗੁਰੂ ਵਾਕ ਨੂੰ ਸੱਚ ਕਰ ਵਿਖਾਇਆ
ਜਉ ਤਉ ਪ੍ਰੇਮ ਖੇਲਣ ਕਾ ਚਾਉ, ਸਿਰੁ ਧਰਿ ਤਲੀ ਗਲੀ ਮੇਰੀ ਆਉ॥
ਇਤੁ ਮਾਰਗਿ ਪੈਰੁ ਧਰੀਜੈ, ਸਿਰੁ ਦੀਜੈ ਕਾਣਿ ਨ ਕੀਜੈ॥
ਇਹ ਹੈ ਸਿੱਖ ਇਤਿਹਾਸ ਦੀਆਂ ਅਦੁੱਤੀ ਅਤੇ ਲਾ-ਮਿਸਾਲ ਸ਼ਹਾਦਤਾਂ ਵਿੱਚੋਂ ਇੱਕ ਜਿਸ ਵਿੱਚ ਭਾਈ ਮਨੀ ਸਿੰਘ ਜੀ ਦੇ ਦਾਦਾ ਜੀ ਸ਼ਹੀਦ। ਆਪ ਜੀ ਦਾ ਪਹਿਲਾ ਨਾਮ ਮਨੀਆ ਸੀ, ਜੋ ਅੰਮ੍ਰਿਤ ਦੀ ਪਵਿੱਤਰ ਦਾਤ ਪ੍ਰਾਪਤ ਕਰਨ ਤੋਂ ਬਾਅਦ ਭਾਈ ਮਨੀ ਸਿੰਘ ਜੀ ਦੇ ਰੂਪ ਵਿੱਚ ਬਦਲਿਆ। ਦਸਮੇਸ਼ ਪਿਤਾ ਜੀ ਨੇ ਆਪ ਜੀ ਨੂੰ ਦੀਵਾਨ ਦੀ ਉਪਾਧੀ ਬਖਸ਼ਿਸ਼ ਕੀਤੀ। ਜਦ ਸਤਿਗੁਰੂ ਜੀ ਨੇ ਆਪ ਜੀ ਨੂੰ ਸ੍ਰੀ ਹਰਮੰਦਿਰ ਸਾਹਿਬ ਜੀ ਦੀ ਸੇਵਾ ਸੰਭਾਲ ਲਈ ਅੰਮ੍ਰਿਤਸਰ ਭੇਜਿਆ ਤਾਂ ਆਪ ਜੀ ਨੇ ਸੱਭ ਤੋਂ ਪਹਿਲਾਂ ਉੱਥੇ ਚੱਲਦੀ ਸੋਢੀਆਂ ਦੀ ਮਰਿਯਾਦਾ ਬੰਦ ਕਰਵਾ ਕੇ ਗੁਰੂ ਮਰਿਯਾਦਾ ਆਰੰਭ ਕਰਵਾਈ। ਆਪ ਜੀ ਸ੍ਰੀ ਹਰਿਮੰਦਰ ਸਾਹਿਬ ਦੇ ਤੀਸਰੇ ਹੈਡ ਗ੍ਰੰਥੀ ਸਿੰਘ ਸਨ। ਪਹਿਲੇ ਬਾਬਾ ਬੁੱਢਾ ਜੀ, ਦੂਜੇ ਭਾਈ ਗੁਰਦਾਸ ਜੀ ਅਤੇ ਤੀਸਰੇ ਆਪ ਜੀ ਸਨ।
ਭਾਈ ਮਨੀ ਸਿੰਘ ਜੀ (93 ਸਾਲ ਦੀ ਉਮਰ) 08 ਜੁਲਾਈ 1737 ਈ. ਨੂੰ ਲਾਹੌਰ ਦੇ ਨਿਖਾਸ ਚੌਕ 'ਤੇ ਬੰਦ-ਬੰਦ ਕਟਵਾ ਕੇ ਸ਼ਹੀਦ ਕੀਤਾ ਗਿਆ।

0 تعليقات

إرسال تعليق

Post a Comment (0)

أحدث أقدم