ਸੋਚੈ ਸੋਚਿ ਨ ਹੋਵਈ ਜੇ ਸੋਚੀ ਲਖ ਵਾਰ ॥ਚੁਪੈ ਚੁਪ ਨ ਹੋਵਈ ਜੇ ਲਾਇ ਰਹਾ ਲਿਵ ਤਾਰ ॥ਭੁਖਿਆ ਭੁਖ ਨ ਉਤਰੀ ਜੇ ਬੰਨਾ ਪੁਰੀਆ ਭਾਰ ॥ਸਹਸ ਸਿਆਣਪਾ ਲਖ ਹੋਹਿ ਤ ਇਕ ਨ ਚਲੈ ਨਾਲਿ ॥ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥ #thegreatamritsari #preetsinghsr #preet19385
إرسال تعليق