ਹੁਕਮਨਾਮਾ ਸਾਹਿਬਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ19--09--2020( ਅੰਗ 646-647)

ਹੁਕਮਨਾਮਾ ਸਾਹਿਬਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ19--09--2020( ਅੰਗ 646-647)
ਸਲੋਕੁ ਮਃ ੩ ॥
ਸੇਖਾ ਚਉਚਕਿਆ ਚਉਵਾਇਆ ਏਹੁ ਮਨੁ ਇਕਤੁ ਘਰਿ ਆਣਿ ॥
~ ਹੇ ਚੁੱਕੇ ਚੁਕਾਏ ਸ਼ੇਖ਼! ਇਸ ਮਨ ਨੂੰ ਇਕ ਟਿਕਾਣੇ ਤੇ ਲਿਆ;
ਏਹੜ ਤੇਹੜ ਛਡਿ ਤੂ ਗੁਰ ਕਾ ਸਬਦੁ ਪਛਾਣੁ ॥
ਵਿੰਗੀਆਂ ਟੇਢੀਆਂ ਗੱਲਾਂ ਛੱਡ ਤੇ ਸਤਿਗੁਰੂ ਦੇ ਸ਼ਬਦ ਨੂੰ ਸਮਝ ।
ਸਤਿਗੁਰ ਅਗੈ ਢਹਿ ਪਉ ਸਭੁ ਕਿਛੁ ਜਾਣੈ ਜਾਣੁ ॥
ਹੇ ਸ਼ੇਖਾ! ਜੋ (ਸਭ ਦਾ) ਜਾਣੂ ਸਤਿਗੁਰੂ ਸਭ ਕੁਝ ਸਮਝਦਾ ਹੈ ਉਸ ਦੀ ਚਰਨੀਂ ਲੱਗ;
ਆਸਾ ਮਨਸਾ ਜਲਾਇ ਤੂ ਹੋਇ ਰਹੁ ਮਿਹਮਾਣੁ ॥
ਆਸਾਂ ਤੇ ਮਨ ਦੀਆਂ ਦੌੜਾਂ ਮਿਟਾ ਕੇ ਆਪਣੇ ਆਪ ਨੂੰ ਜਗਤ ਵਿਚ ਪਰਾਹੁਣਾ ਸਮਝ;
ਸਤਿਗੁਰ ਕੈ ਭਾਣੈ ਭੀ ਚਲਹਿ ਤਾ ਦਰਗਹ ਪਾਵਹਿ ਮਾਣੁ ॥
ਜੇ ਤੂੰ ਸਤਿਗੁਰੂ ਦੇ ਭਾਣੇ ਵਿਚ ਚਲੇਂਗਾ ਤਾਂ ਰੱਬ ਦੀ ਦਰਗਾਹ ਵਿਚ ਆਦਰ ਪਾਵੇਂਗਾ ।
ਨਾਨਕ ਜਿ ਨਾਮੁ ਨ ਚੇਤਨੀ ਤਿਨ ਧਿਗੁ ਪੈਨਣੁ ਧਿਗੁ ਖਾਣੁ ॥੧॥
ਹੇ ਨਾਨਕ! ਜੋ ਮਨੁੱਖ ਨਾਮ ਨਹੀਂ ਸਿਮਰਦੇ, ਉਹਨਾਂ ਦਾ (ਚੰਗਾ) ਖਾਣਾ ਤੇ (ਚੰਗਾ) ਪਹਿਨਣਾ ਫਿਟਕਾਰ-ਜੋਗ ਹੈ ।੧।
ਮਃ ੩ ॥
ਹਰਿ ਗੁਣ ਤੋਟਿ ਨ ਆਵਈ ਕੀਮਤਿ ਕਹਣੁ ਨ ਜਾਇ ॥
ਹਰੀ ਦੇ ਗੁਣ ਬਿਆਨ ਕਰਦਿਆਂ ਉਹ ਗੁਣ ਮੁੱਕਦੇ ਨਹੀਂ, ਤੇ ਨਾਹ ਹੀ ਇਹ ਦੱਸਿਆ ਜਾ ਸਕਦਾ ਹੈ ਕਿ ਇਹਨਾਂ ਗੁਣਾਂ ਨੂੰ ਵਿਹਾਝਣ ਲਈ ਮੁੱਲ ਕੀਹ ਹੈ;
ਨਾਨਕ ਗੁਰਮੁਖਿ ਹਰਿ ਗੁਣ ਰਵਹਿ ਗੁਣ ਮਹਿ ਰਹੈ ਸਮਾਇ ॥੨॥
(ਪਰ,) ਹੇ ਨਾਨਕ! ਗੁਰਮੁਖ ਜੀਊੜੇ ਹਰੀ ਦੇ ਗੁਣ ਗਾਉਂਦੇ ਹਨ । (ਜਿਹੜਾ ਮਨੁੱਖ ਪ੍ਰਭੂ ਦੇ ਗੁਣ ਗਾਂਦਾ ਹੈ ਉਹ) ਗੁਣਾਂ ਵਿਚ ਲੀਨ ਹੋਇਆ ਰਹਿੰਦਾ ਹੈ ।੨।
ਪਉੜੀ ॥
ਹਰਿ ਚੋਲੀ ਦੇਹ ਸਵਾਰੀ ਕਿਢ ਪੈਧੀ ਭਗਤਿ ਕਰਿ ॥
(ਇਹ ਮਨੁੱਖਾ) ਸਰੀਰ, ਮਾਨੋ, ਚੋਲੀ ਹੈ ਜੋ ਪ੍ਰਭੂ ਨੇ ਬਣਾਈ ਹੈ ਤੇ ਭਗਤੀ (-ਰੂਪ ਕਸੀਦਾ) ਕੱਢ ਕੇ ਇਹ ਚੋਲੀ ਪਹਿਨਣ-ਜੋਗ ਬਣਦੀ ਹੈ ।
ਹਰਿ ਪਾਟੁ ਲਗਾ ਅਧਿਕਾਈ ਬਹੁ ਬਹੁ ਬਿਧਿ ਭਾਤਿ ਕਰਿ ॥
(ਇਸ ਚੋਲੀ ਨੂੰ) ਬਹੁਤ ਤਰ੍ਹਾਂ ਕਈ ਵੰਨਗੀਆਂ ਦਾ ਹਰੀ-ਨਾਮ ਪੱਟ ਲੱਗਾ ਹੋਇਆ ਹੈ;
ਕੋਈ ਬੂਝੈ ਬੂਝਣਹਾਰਾ ਅੰਤਰਿ ਬਿਬੇਕੁ ਕਰਿ ॥
(ਇਸ ਭੇਤ ਨੂੰ) ਮਨ ਵਿਚ ਵਿਚਾਰ ਕਰ ਕੇ ਕੋਈ ਵਿਰਲਾ ਸਮਝਣ ਵਾਲਾ ਸਮਝਦਾ ਹੈ ।
ਸੋ ਬੂਝੈ ਏਹੁ ਬਿਬੇਕੁ ਜਿਸੁ ਬੁਝਾਏ ਆਪਿ ਹਰਿ ॥
ਇਸ ਵਿਚਾਰ ਨੂੰ ਉਹ ਸਮਝਦਾ ਹੈ, ਜਿਸ ਨੂੰ ਹਰੀ ਆਪ ਸਮਝਾਵੇ ।
ਜਨੁ ਨਾਨਕੁ ਕਹੈ ਵਿਚਾਰਾ ਗੁਰਮੁਖਿ ਹਰਿ ਸਤਿ ਹਰਿ ॥੧੧॥
ਦਾਸ ਨਾਨਕ ਇਹ ਵਿਚਾਰ ਦੱਸਦਾ ਹੈ ਕਿ ਸਦਾ-ਥਿਰ ਰਹਿਣ ਵਾਲਾ ਹਰੀ ਗੁਰੂ ਦੀ ਰਾਹੀਂ (ਸਿਮਰਿਆ ਜਾ ਸਕਦਾ ਹੈ) ।੧੧।
ਵਾਹਿਗੁਰੂ ਜੀ ਸਰਬੱਤ ਨੂੰ ਨਾਮ ਸਿਮਰਨ , ਤੰਦਰੁਸਤੀ ਤੇ ਚੜਦੀਆਂ ਕਲਾ ਵਾਲਾ ਜੀਵਨ ਬਖਸ਼ਣ ਜੀ 
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ

0 تعليقات

إرسال تعليق

Post a Comment (0)

أحدث أقدم