ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 2 ਨਵੰਬਰ ਨੂੰ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਵੇਗਾ।
ਇਸ ਸਬੰਧ ਵਿਚ ਅੱਜ ਸ਼੍ਰੋਮਣੀ ਕਮੇਟੀ ਨੇ ਅੰਮ੍ਰਿਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ਪ੍ਰਤੀਨਿਧਾਂ ਨਾਲ ਗੁਰਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੇ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਸਬੰਧੀ ਸੁਝਾਅ ਦਿੱਤੇ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ।
ਸ਼੍ਰੋਮਣੀ ਕਮੇਟੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਪੁਰਬ ਮੌਕੇ ਨਗਰ ਕੀਰਤਨ, ਰਾਗ ਅਤੇ ਪੜਤਾਲ ਗਾਇਨ ਸਮਾਗਮ ਆਯੋਜਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਰਵਾਇਤ ਅਨੁਸਾਰ ਗੁਰਪੁਰਬ ਵਾਲੇ ਦਿਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਲੌਕਿਕ ਜਲੌ ਸਜਾਏ ਜਾਣਗੇ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ। ਸਮਾਗਮਾਂ ਦੌਰਾਨ ਸਿਹਤ ਵਿਭਾਗ ਦੇ ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਿਆ ਜਾਵੇਗਾ।
ਇਸ ਮੌਕੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਸਭਾ-ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਪ੍ਰਕਾਸ਼ ਪੁਰਬ ਮੌਕੇ ਸਾਰੇ ਸ਼ਹਿਰ ਨੂੰ ਰੁਸ਼ਨਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ ਜਾਵੇ।
Post a Comment