One Universal Creator God. By The Grace Of The True Guru:

ਰਾਗੁ ਸੂਹੀ ਮਹਲਾ ੫ ਘਰੁ ੩
ੴ ਸਤਿਗੁਰ ਪ੍ਰਸਾਦਿ ॥ ਮਿਥਨ ਮੋਹ ਅਗਨਿ ਸੋਕ ਸਾਗਰ ॥ ਕਰਿ ਕਿਰਪਾ ਉਧਰੁ ਹਰਿ ਨਾਗਰ ॥੧॥ ਚਰਣ ਕਮਲ ਸਰਣਾਇ ਨਰਾਇਣ ॥ ਦੀਨਾ ਨਾਥ ਭਗਤ ਪਰਾਇਣ ॥੧॥ ਰਹਾਉ ॥ ਅਨਾਥਾ ਨਾਥ ਭਗਤ ਭੈ ਮੇਟਨ ॥ ਸਾਧਸੰਗਿ ਜਮਦੂਤ ਨ ਭੇਟਨ ॥੨॥ ਜੀਵਨ ਰੂਪ ਅਨੂਪ ਦਇਆਲਾ ॥ ਰਵਣ ਗੁਣਾ ਕਟੀਐ ਜਮ ਜਾਲਾ ॥੩॥ ਅੰਮ੍ਰਿਤ ਨਾਮੁ ਰਸਨ ਨਿਤ ਜਾਪੈ ॥ ਰੋਗ ਰੂਪ ਮਾਇਆ ਨ ਬਿਆਪੈ ॥੪॥ ਜਪਿ ਗੋਬਿੰਦ ਸੰਗੀ ਸਭਿ ਤਾਰੇ ॥ ਪੋਹਤ ਨਾਹੀ ਪੰਚ ਬਟਵਾਰੇ ॥੫॥ ਮਨ ਬਚ ਕ੍ਰਮ ਪ੍ਰਭੁ ਏਕੁ ਧਿਆਏ ॥ ਸਰਬ ਫਲਾ ਸੋਈ ਜਨੁ ਪਾਏ ॥੬॥ ਧਾਰਿ ਅਨੁਗ੍ਰਹੁ ਅਪਨਾ ਪ੍ਰਭਿ ਕੀਨਾ ॥ ਕੇਵਲ ਨਾਮੁ ਭਗਤਿ ਰਸੁ ਦੀਨਾ ॥੭॥ ਆਦਿ ਮਧਿ ਅੰਤਿ ਪ੍ਰਭੁ ਸੋਈ ॥ ਨਾਨਕ ਤਿਸੁ ਬਿਨੁ ਅਵਰੁ ਨ ਕੋਈ ॥੮॥੧॥੨॥
ਪਦਅਰਥ: ਮਿਥਨ = ਨਾਸਵੰਤ। ਅਗਨਿ = (ਤ੍ਰਿਸ਼ਨਾ ਦੀ) ਅੱਗ। ਸੋਕ = ਸ਼ੋਕ, ਚਿੰਤਾ। ਸਾਗਰ = ਸਮੁੰਦਰ। ਕਰਿ = ਕਰ ਕੇ। ਉਧਰੁ = ਬਚਾ ਲੈ। ਹਰਿ ਨਾਗਰ = ਹੇ ਸੋਹਣੇ ਹਰੀ!।੧। ਨਰਾਇਣ = ਹੇ ਨਰਾਇਣ! ਪਰਾਇਣ = ਆਸਰਾ।੧।ਰਹਾਉ। ਭੈ = {ਲਫ਼ਜ਼ 'ਭਉ' ਤੋਂ ਬਹੁ-ਵਚਨ} ਸਾਰੇ ਡਰ। ਸਾਧਸੰਗਿ = ਸੰਗਤਿ ਵਿਚ। ਭੇਟਨ = ਨੇੜੇ ਛੁਂਹਦਾ।੨। ਅਨੂਪ = ਅਦੁੱਤੀ। ਰਵਣ = ਸਿਮਰਨ।੩। ਅੰਮ੍ਰਿਤ = ਆਤਮਕ ਜੀਵਨ ਦੇਣ ਵਾਲਾ। ਰਸਨ = ਜੀਭ (ਨਾਲ) । ਨ ਬਿਆਪੈ = ਜ਼ੋਰ ਨਹੀਂ ਪਾ ਸਕਦੀ।੪। ਸੰਗੀ = ਸਾਥੀ। ਸਭਿ = ਸਾਰੇ। ਪੰਚ = ਪੰਜ। ਬਟਵਾਰੇ = ਲੁਟੇਰੇ, ਡਾਕੂ।੫। ਬਚ = ਬਚਨ। ਕ੍ਰਮ = ਕਰਮ। ਧਿਆਏ = ਧਿਆਉਂਦਾ ਹੈ।੬। ਧਾਰਿ = ਧਾਰ ਕੇ। ਅਨੁਗ੍ਰਹੁ = ਕਿਰਪਾ। ਪ੍ਰਭਿ = ਪ੍ਰਭੂ ਨੇ। ਰਸੁ = ਸੁਆਦ।੭। ਆਦਿ ਮਧਿ ਅੰਤਿ = ਸਦਾ ਹੀ। ਆਦਿ = ਜਗਤ ਦੇ ਸ਼ੁਰੂ ਵਿਚ। ਮਧਿ = ਵਿਚਕਾਰਲੇ ਸਮੇ। ਅੰਤਿ = ਅਖ਼ੀਰ ਵਿਚ।੮।
ਅਰਥ: ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ! ਹੇ ਨਾਰਾਇਣ! ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।੧।ਰਹਾਉ। ਹੇ ਸੋਹਣੇ ਹਰੀ! ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ ਕਿਰਪਾ ਕਰ ਕੇ (ਸਾਨੂੰ) ਬਚਾ ਲੈ।੧। ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ! ਮੈਨੂੰ ਗੁਰੂ ਦੀ ਸੰਗਤਿ ਬਖ਼ਸ਼) ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨। ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ! ਆਪਣੀ ਸਿਫ਼ਤਿ-ਸਾਲਾਹ ਬਖ਼ਸ਼) , ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ।੩। ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ, ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ।੪। ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ।੫। ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ, ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ।੬। ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ, ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ।੭। ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ। ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ।੮।੧।੨।
रागु सूही महला ५ घरु ३
ੴ सतिगुर प्रसादि ॥ मिथन मोह अगनि सोक सागर ॥ करि किरपा उधरु हरि नागर ॥१॥ चरण कमल सरणाइ नराइण ॥ दीना नाथ भगत पराइण ॥१॥ रहाउ ॥ अनाथा नाथ भगत भै मेटन ॥ साधसंगि जमदूत न भेटन ॥२॥ जीवन रूप अनूप दइआला ॥ रवण गुणा कटीऐ जम जाला ॥३॥ अम्रित नामु रसन नित जापै ॥ रोग रूप माइआ न बिआपै ॥४॥ जपि गोबिंद संगी सभि तारे ॥ पोहत नाही पंच बटवारे ॥५॥ मन बच क्रम प्रभु एकु धिआए ॥ सरब फला सोई जनु पाए ॥६॥ धारि अनुग्रहु अपना प्रभि कीना ॥ केवल नामु भगति रसु दीना ॥७॥ आदि मधि अंति प्रभु सोई ॥ नानक तिसु बिनु अवरु न कोई ॥८॥१॥२॥
पद्अर्थ: मिथन = नाशवंत। अगनि = (तृष्णा की) आग। सोक = शोक, चिंता। सागर = समुंद्र। करि = कर के। उधरु = बचा ले। हरि नागर = हे सुंदर हरी!।1। नराइण = हे नारायण! पराइण = आसरा।1। रहाउ। भै = (‘भउ’ की बहुवचन) सारे डर। साधसंगि = संगति में। भेटन = नजदीक छूता।2। अनूप = अद्वितीय। रवण = सिमरन।3। अंम्रित = आत्मिक जीवन देने वाला। रसन = जीभ (से)। न बिआपै = जोर नहीं डाल सकती।4। संगी = साथी। सभि = सारे। पंच = पाँच। बटवारे = लुटेरे, डाकू।5। बच = वचन। क्रम = कर्म। धिआऐ = ध्याता है।6। धारि = धारण करके। अनुग्रहु = कृपा। प्रभि = प्रभू ने। रसु = स्वाद।7। आदि मधि अंति = सदा ही। आदि = जगत के आरम्भ में। मधि = बीच के समय। अंति = आखिर में।8।
अर्थ: हे गरीबों के पति! हे भक्तों के आसरे! हे नारायण! (हम जीव) तेरे सुंदर चरणों की शरण में आए हैं (हमें विकारों से बचाए रख)।1। रहाउ। हे सुंदर हरी! नाशवंत पदार्थों का मोह, तृष्णा की आग, चिंता के समुंद्र में से कृपा करके (हमें) बचा ले।1। हे निआसरों के आसरे! हे भक्तों के सारे डर दूर करने वाले! (मुझे गुरू की संगति बख्श), गुरू की संगति में रहने से जमदूत (भी) नजदीक नहीं फटकते (मौत का डर नहीं व्यापता)।2। हे जिंदगी के श्रोत! हे अद्वितीय प्रभू! हे दया के घर! (अपनी सिफत-सालाह बख्श), तेरे गुणों को याद करने से मौ

0 Comments

Post a Comment

Post a Comment (0)

Previous Post Next Post