ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ

 ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥੨॥੫॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥੧॥ ਰਹਾਉ ॥


 ਅਰਥ -(ਮਾਇਆ ਦਾ) ਲਾਲਚ, ਝੂਠ, ਵਿਕਾਰ, ਬੜਾ ਅਹੰਕਾਰ-ਇਹਨੀਂ ਗੱਲੀਂ ਹੀ (ਸਾਰੀ) ਉਮਰ ਗੁਜ਼ਰ ਜਾਂਦੀ ਹੈ। ਕਬੀਰ ਆਖਦਾ ਹੈ ਕਿ ਆਖ਼ਰ ਉਮਰ ਮੁੱਕਣ ਤੇ ਮੌਤ (ਸਿਰ ਤੇ) ਆ ਹੀ ਅੱਪੜਦੀ ਹੈ ॥੨॥੫॥ ਮਨੁੱਖ (ਜੇ ਰਾਜਾ ਭੀ ਬਣ ਜਾਏ ਤਾਂ ਭੀ) ਥੋੜ੍ਹੇ ਹੀ ਦਿਨ ਰਾਜ ਮਾਣ ਕੇ ਇੱਥੋਂ) ਤੁਰ ਪੈਂਦਾ ਹੈ। ਜੇ ਇਤਨਾ ਧਨ ਭੀ ਜੋੜ ਲਏ ਕਿ ਗੰਢਾਂ ਬੰਨ੍ਹ ਲਏ, ਜ਼ਮੀਨ ਵਿਚ ਦੱਬ ਰੱਖੇ, ਤਾਂ ਭੀ ਕੋਈ ਚੀਜ਼ (ਅੰਤ ਵੇਲੇ ਜੀਵ ਦੇ) ਨਾਲ ਨਹੀਂ ਜਾਂਦੀ ॥੧॥ ਰਹਾਉ॥ ANG 1124



0 تعليقات

إرسال تعليق

Post a Comment (0)

أحدث أقدم