ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ 78 ਕਿਲੋਵਾਟ ਦੀ ਸਮਰੱਥਾ ਵਾਲਾ ਸੂਰਜੀ ਊਰਜਾ ਪਲਾਂਟ ਦਾ ਅੱਜ ਹੋਇਆ ਉਦਘਾਟਨ,

 ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ 78 ਕਿਲੋਵਾਟ ਦੀ ਸਮਰੱਥਾ ਵਾਲਾ ਸੂਰਜੀ ਊਰਜਾ ਪਲਾਂਟ ਦਾ ਅੱਜ ਹੋਇਆ ਉਦਘਾਟਨ, ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖ਼ੇ ਵੀ ਲੱਗ ਚੁੱਕਿਆ ਪਲਾਂਟ, ਬਿੱਜਲੀ ਸਮੱਸਿਆ ਦੇ ਨਾਲ ਖਰਚੇ ਵੀ ਹੋਣਗੇ ਘੱਟ | 


ਇਸ ਸੋਲਰ ਪਲਾਂਟ ਦੀ ਸੇਵਾ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਵੱਲੋਂ ਕਰਵਾਈ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਤੀਸਰੇ ਪਲਾਂਟ ਦੀ ਸ਼ੁਰੂਆਤ ਕੀਤੀ ਗਈ ਹੈ, ਜੋ 78 ਕਿਲੋਵਾਟ ਦੀ ਸਮਰੱਥਾ ਨਾਲ ਕਾਰਜ ਕਰੇਗਾ। ਉਹਨਾਂ ਕਿਹਾ ਕਿ ਸੂਰਜੀ ਊਰਜਾ ਇਕ ਚੰਗੇ ਬਦਲ ਵਜੋਂ ਸਾਹਮਣੇ ਹੈ ਅਤੇ ਅੱਜ ਇਸ ਗੱਲ ਦੀ ਵੱਡੀ ਲੋੜ ਹੈ ਕਿ ਕੁਦਰਤੀ ਸਰੋਤਾਂ ਦੀ ਵਰਤੋਂ ਕਰਕੇ ਬਿਜਲੀ ਤਿਆਰ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੂਰਜੀ ਊਰਜਾ ਨਾਲ ਬਿਜਲੀ ਪੈਦਾ ਹੋਣ ਕਰਕੇ ਜਿਥੇ ਬਿਜਲੀ ਦੀ ਸਮੱਸਿਆ ਦਾ ਹੱਲ ਹੋਵੇਗਾ, ਉਥੇ ਹੀ ਬਿਜਲੀ ਖਰਚੇ ਵੀ ਘਟਣਗੇ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸੋਲਰ ਪਲਾਂਟ ਦੀ ਸ਼ੁਰੂਆਤ ਮੌਕੇ ਕਿਹਾ ਕਿ ਯੂਨਾਈਟਡ ਸਿੱਖ ਮਿਸ਼ਨ ਅਮਰੀਕਾ ਦੇ ਸਹਿਯੋਗ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਠੱਠਾ (ਤਰਨ ਤਾਰਨ) ਵਿਖੇ ਸੋਲਰ ਪਲਾਂਟ ਲਗਾਏ ਗਏ ਹਨ।



0 Comments

Post a Comment

Post a Comment (0)

Previous Post Next Post